ਹੁਣ ਗਰਮੀ ਤੇ ਲੂ ਤੋਂ ਘਬਰਾਉਣ ਦੀ ਲੋੜ ਨਹੀਂ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਵਧ ਰਹੀ ਗਰਮੀ ਦੇ ਸਬੰਧ ’ਚ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਗਰਮੀ ਦੀ ਤੇਜ਼ ਲਹਿਰ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ-ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰ ਦਰਦ, ਉਲਟੀਆਂ, ਡਾਈਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਖਾਸ ਕਰ ਕੇ ਬਜ਼ੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੇ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਮੌਸਮ ’ਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਇਸ ਮੌਸਮ ’ਚ ਥਕਾਵਟ, ਬੁਖਾਰ, ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣ ਆਦਿ ਦੇ ਲੱਛਣ ਪ੍ਰਗਟ ਹੋ ਸਕਦੇ ਹਨ। ਅਜਿਹੇ ਹਾਲਾਤ ਵਿਚ ਲੋਕ ਸੈਲਫ ਮੈਡੀਕੇਸ਼ਨ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪ੍ਰਗਟ ਹੋਣ ’ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਿਰ ਡਾਕਟਰਾਂ ਨਾਲ ਸੰਪਰਕ ਕਰਨ।
#HealthDepartment #Advisory #HeatAndHumidity #Jagbani